ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਮੁੱਖ ਮੁਲਜ਼ਮ ਪਰਮਿੰਦਰ ਕਾਕਾ ਗ੍ਰਿਫ਼ਤਾਰ

ਅੰਮ੍ਰਿਤਸਰ: ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਾਮਲੇ ਵਿੱਚ ਕਥਿਤ ਮੁੱਖ ਮੁਲਜ਼ਮ ਪਰਮਿੰਦਰ ਕਾਕਾ ਨੂੰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਹੈ।

ਪੁਲਿਸ ਸੂਤਰਾਂ ਮੁਤਾਬਕ ਪਰਮਿੰਦਰ ਕਾਕਾ ਨੂੰ ਇਸ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਦੱਸਿਆ ਜਾ ਰਿਹਾ ਹੈ। ਜਾਂਚ ਦੌਰਾਨ ਉਸ ਦੇ ਸਬੰਧ ਗੋਲਡੀ ਢਿੱਲੋਂ ਗੈਂਗ ਨਾਲ ਹੋਣ ਅਤੇ ਉਸ ਨੂੰ ਗੈਂਗ ਦਾ ਕਥਿਤ ਸ਼ੂਟਰ ਦੱਸੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

ਮੈਡ ਸੰਧੂ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਸੀ। ਹੁਣ ਪਰਮਿੰਦਰ ਕਾਕਾ ਦੀ ਗ੍ਰਿਫ਼ਤਾਰੀ ਨੂੰ ਜਾਂਚ ਵਿੱਚ ਅਹਿਮ ਕੜੀ ਮੰਨਿਆ ਜਾ ਰਿਹਾ ਹੈ।

ਹਾਲਾਂਕਿ, ਕਤਲ ਦੇ ਪਿੱਛੇ ਅਸਲ ਕਾਰਨ, ਵਾਰਦਾਤ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਮੁਲਜ਼ਮ ਦੀ ਭੂਮਿਕਾ ਕੀ ਰਹੀ—ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਪੁਲਿਸ ਦੀ ਅਗਲੀ ਜਾਂਚ ਤੋਂ ਸਾਹਮਣੇ ਆਉਣਗੇ