ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ: ਮੁੰਬਈ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਬਣੇਗਾ ਆਧੁਨਿਕ ਹਸਪਤਾਲ

ਨਵੀਂ ਮੁੰਬਈ : ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੌਰਾਨ ਮਹਾਰਾਸ਼ਟਰ ਸਰਕਾਰ ਨੇ ਸਿੱਖ ਜਗਤ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ Devendra Fadnavis ਨੇ ਐਲਾਨ ਕੀਤਾ ਕਿ ਮੁੰਬਈ ਵਿੱਚ ਗੁਰੂ ਸਾਹਿਬ ਦੀ ਯਾਦ ਵਿੱਚ ਇੱਕ ਵਿਸ਼ਾਲ ਅਤੇ ਆਧੁਨਿਕ ਹਸਪਤਾਲ ਬਣਾਇਆ ਜਾਵੇਗਾ

ਨਵੀਂ ਮੁੰਬਈ ਚ’ ਸ਼ਤਾਬਦੀ ਸਮਾਗਮ ਦੀ ਸ਼ੁਰੂਆਤ
ਮਹਾਰਾਸ਼ਟਰ ਸਰਕਾਰ ਵੱਲੋਂ ਆਯੋਜਿਤ ਇਹ ਵਿਸ਼ੇਸ਼ ਸਮਾਗਮ ਨਵੀਂ ਮੁੰਬਈ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਅਗਵਾਈ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੀ ਗਈ। ਇਸ ਮੌਕੇ ਸਿੱਖ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿੱਥੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਥੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੀ ਤੇ PM ਮੋਦੀ ਨੇ Virtual ਹੋਕੇ ਸੰਗਤਾਂ ਨੂੰ ਸੰਬੋਧਨ ਕੀਤਾ

ਸਕੂਲੀ ਸਿਲੇਬਸ ਵਿੱਚ ਸ਼ਾਮਲ ਹੋਵੇਗਾ ਗੁਰੂ ਸਾਹਿਬ ਦਾ ਇਤਿਹਾਸ
ਹਸਪਤਾਲ ਦੇ ਐਲਾਨ ਦੇ ਨਾਲ-ਨਾਲ ਮੁੱਖ ਮੰਤਰੀ ਨੇ ਇੱਕ ਹੋਰ ਅਹਿਮ ਫੈਸਲਾ ਸੁਣਾਇਆ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣ ਲਈ ਮਹਾਰਾਸ਼ਟਰ ਦੇ ਸਕੂਲੀ ਸਿਲੇਬਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਨੂੰ ਪੜ੍ਹਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ, ਜਿਸ ਦਾ ਇਤਿਹਾਸ ਹਰ ਬੱਚੇ ਤੱਕ ਪਹੁੰਚਣਾ ਚਾਹੀਦਾ ਹੈ

ਮੁੰਬਈ ਵਿੱਚ ਮਨੁੱਖਤਾ ਦੀ ਸੇਵਾ ਲਈ ਗੁਰੂ ਸਾਹਿਬ ਦੇ ਨਾਮ ‘ਤੇ ਵੱਡਾ ਮੈਡੀਕਲ ਪ੍ਰੋਜੈਕਟ ਸ਼ੁਰੂ ਹੋਵੇਗਾ। ਸਕੂਲੀ ਬੱਚਿਆਂ ਨੂੰ ਪੜ੍ਹਾਈ ਜਾਵੇਗੀ ਨੌਵੇਂ ਪਾਤਸ਼ਾਹ ਦੀ ਜੀਵਨੀ

ਮਹਾਰਾਸ਼ਟਰ ਸਰਕਾਰ ਦੇ ਇਸ ਕਦਮ ਦੀ ਸਿੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਅਤੇ ਇਤਿਹਾਸ ਨੂੰ ਸੰਭਾਲਣ ਵਿੱਚ ਮਦਦਗਾਰ ਸਾਬਤ ਹੋਵੇਗਾ।