ਦਿੱਲੀ ਦੇ ਓਖਲਾ ਫੇਜ਼-1 ਵਿੱਚ ਇੱਕ ਕਮਿਊਨਿਟੀ ਹਾਲ ਨੇੜੇ ਸਿਲੰਡਰ ਧਮਾਕੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ 5 ਵਿਅਕਤੀ ਜ਼ਖ਼ਮੀ ਹੋ ਗਏ ਸਨ। ਦਿੱਲੀ ਫਾਇਰ ਸਰਵਿਸ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਹੀ 4 ਫਾਇਰ ਟੈਂਡਰ ਤੁਰੰਤ ਮੌਕੇ ‘ਤੇ ਪਹੁੰਚ ਗਏ।
ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ (AIIMS) ਟਰੌਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦਕਿ ਬਾਕੀ 4 ਜ਼ਖ਼ਮੀਆਂ ਦਾ ਇਲਾਜ ਅਜੇ ਵੀ ਜਾਰੀ ਹੈ।
