ਬਠਿੰਡਾ: ਅੱਜ ਸ਼ਹਿਰ ਦੀ ਗਣੇਸ਼ਾ ਬਸਤੀ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਰੋਡ ਰੋਲਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਮਾਸੂਮ ਧੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਅਨੁਸਾਰ ਗਣੇਸ਼ਾ ਬਸਤੀ ਦੀ ਗਲੀ ਨੰਬਰ 9 ਵਿੱਚ ਨਵੀਂ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਸਕੂਟਰੀ ਸਵਾਰ ਪਿਓ-ਧੀ ਉੱਥੋਂ ਲੰਘ ਰਹੇ ਸਨ। ਅਚਾਨਕ ਉਨ੍ਹਾਂ ਦੀ ਸਕੂਟਰੀ ਕੋਲ ਚੱਲ ਰਹੇ ਰੋਡ ਰੋਲਰ ਦੀ ਚਪੇਟ ਵਿੱਚ ਆ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਰੋਡ ਰੋਲਰ ਵਿਅਕਤੀ ਦੇ ਸਿਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਅਤੇ ਜ਼ਖ਼ਮੀ ਦੀ ਪਛਾਣ ਵਿਸ਼ਾਲ, ਨਿਵਾਸੀ ਬੱਲਾ ਰਾਮ ਨਗਰ, ਬਠਿੰਡਾ ਵਜੋ ਹੋਈ ਹੈ। ਵਿਸ਼ਾਲ ਦੀ 10-12 ਸਾਲਾਂ ਦੀ ਬੇਟੀ, ਜੋ ਹਾਦਸੇ ਵੇਲੇ ਉਸ ਦੇ ਨਾਲ ਸੀ।
ਬੱਚੀ ਦੀ ਹਾਲਤ ਨਾਜ਼ੁਕ
ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਬੱਚੀ ਨੂੰ ਨੇੜੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਬੱਚੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
