ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਵੱਡਾ ਸੜਕ ਹਾਦਸਾ, ਕਾਰ ਖੱਡ ਵਿੱਚ ਡਿੱਗਣ ਨਾਲ 5 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਡਲਹੌਜ਼ੀ ਮਾਰਗ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੇਕਾਬੂ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਕਾਰ ਵਿੱਚ ਸਵਾਰ ਸਾਰੇ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਵਾਲੀ ਥਾਂ ‘ਤੇ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਰੈਸਕਿਊ (ਬਚਾਅ) ਆਪਰੇਸ਼ਨ ਚਲਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਸ਼ਾਸਨ ਅਤੇ ਪੁਲਿਸ ਮੌਕੇ ਤੇ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।