ਜਿੱਤ ਵੱਲ ਵੱਧ ਰਹੇ BJP ਨੂੰ ਲੈਕੇ ਮਮਤਾ ਬੈਨਰਜੀ ਦਾ ਪਹਿਲਾਂ ਵੱਡਾ ਬਿਆਨ, ਵਰਕਰਾਂ ਨੂੰ ਕੀਤੀ ਅਪੀਲ

ਕੋਲਕਾਤਾ: ਪੱਛਮੀ ਬੰਗਾਲ ਵਿੱਚ ਜਾਰੀ ਵੋਟਾਂ ਦੀ ਗਿਣਤੀ ਦੇ ਵਿਚਕਾਰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਸ਼ੁਰੂਆਤੀ ਰੁਝਾਨਾਂ ਨੂੰ ਦੇਖਦੇ ਹੋਏ, TMC ਦੀ ਸੁਪਰੀਮੋ ਨੇ ਆਪਣੇ ਪਾਰਟੀ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਹੌਸਲਾ ਨਾ ਹਾਰਨ ਅਤੇ ਅਖੀਰ ਤੱਕ ਮੈਦਾਨ ਵਿੱਚ ਡਟੇ ਰਹਿਣ ਦੀ ਅਪੀਲ ਕੀਤੀ ਹੈ

“ਨਤੀਜੇ ਅਜੇ ਬਦਲ ਸਕਦੇ ਹਨ” – ਮਮਤਾ ਬੈਨਰਜੀ
ਮਮਤਾ ਬੈਨਰਜੀ ਨੇ ਕਿਹਾ ਕਿ ਅਜੇ ਸਿਰਫ਼ ਕੁਝ ਹੀ ਗੇੜਾਂ (rounds) ਦੀ ਗਿਣਤੀ ਹੋਈ ਹੈ, ਇਸ ਲਈ ਕਿਸੇ ਵੀ ਨਤੀਜੇ ‘ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ:

“ਗਿਣਤੀ ਅਜੇ ਜਾਰੀ ਹੈ। ਜਿਵੇਂ-ਜਿਵੇਂ ਰਾਊਂਡ ਅੱਗੇ ਵਧਣਗੇ, ਚੋਣ ਨਤੀਜਿਆਂ ਦੀ ਤਸਵੀਰ ਬਦਲ ਸਕਦੀ ਹੈ। ਮੈਂ ਆਪਣੇ ਸਾਰੇ ਪੋਲਿੰਗ ਏਜੰਟਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਕਿਸੇ ਵੀ ਹਾਲਤ ਵਿੱਚ ਗਿਣਤੀ ਕੇਂਦਰਾਂ ਤੋਂ ਬਾਹਰ ਨਾ ਨਿਕਲਣ ਅਤੇ ਪੂਰੀ ਪ੍ਰਕਿਰਿਆ ‘ਤੇ ਨਜ਼ਰ ਰੱਖਣ।”

ਮਮਤਾ ਬੈਨਰਜੀ ਦੇ ਘਰ ਦੇ ਬਾਹਰ ਲੱਗੇ ‘ਜੈ ਸ਼੍ਰੀ ਰਾਮ’ ਦੇ ਨਾਅਰੇ
ਦੂਜੇ ਪਾਸੇ, ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲ ਰਹੀ ਬੜ੍ਹਤ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੋਲਕਾਤਾ ਵਿੱਚ ਸਥਿਤ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ਦੇ ਬਾਹਰ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਕੁਝ ਭਾਜਪਾ ਸਮਰਥਕਾਂ ਨੇ ਉੱਥੇ ਪਹੁੰਚ ਕੇ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ