ਸਿਸੋਦੀਆਂ ਨੂੰ ਭਤੀਜੀ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਮਿਲੀ 3 ਦਿਨ ਦੀ ਜ਼ਮਾਨਤ

ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਲਖਨਊ ਵਿਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 3 ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ, ਸਿਸੋਦੀਆ ਨੇ 12 ਤੋਂ 16 ਜਨਵਰੀ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ 13 ਤੋਂ 15 ਫਰਵਰੀ ਤੱਕ ਜ਼ਮਾਨਤ ਦਿੱਤੀ ਹੈ। ਦੱਸ ਦਈਏ ਕਿ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ।

Tags :