ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮਨੀਸ਼ ਸਿਸੋਦੀਆ ਨੇ ਟੇਕਿਆ ਮੱਥਾ

ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪਟਿਆਲਾ ਸਥਿਤ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ।

ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਕਿਹਾ ਕਿ ਉਨ੍ਹਾਂ ਨੇ ਮਾਂ ਕਾਲੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਮੂਹ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਅਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਸ ਇਤਿਹਾਸਕ ਮੰਦਰ ਦੇ ਭਵਿੱਖੀ ਰੂਪ ਨੂੰ ਹੋਰ ਸ਼ਾਨਦਾਰ ਬਣਾਉਣ ਲਈ ਪੁਨਰ ਵਿਕਾਸ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ, ਬਹੁਤ ਜਲਦ ਮੰਦਰ ਦਾ ਨਵਾਂ ਅਤੇ ਭਵਿਆ ਰੂਪ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ।

ਮਨੀਸ਼ ਸਿਸੋਦੀਆ ਨੇ ਮਾਂ ਕਾਲੀ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਮਾਤਾ ਦੀ ਕਿਰਪਾ ਹਮੇਸ਼ਾ ਸਮੂਹ ਪੰਜਾਬ ਵਾਸੀਆਂ ’ਤੇ ਬਣੀ ਰਹੇ ਅਤੇ ਸੂਬਾ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧਦਾ ਰਹੇ