ਅੱਜ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਆ ਜਿਸ ਉਨ੍ਹਾਂ ਨੇ ਦੱਸਿਆ 20 ਸਤੰਬਰ ਤੋਂ ਪੰਜਾਬ ਵਿੱਚ ‘ਡੋਰ-ਟੂ-ਡੋਰ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਤੱਕ ਪਹੁੰਚ ਕਰਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਵਿੱਚ ਡੋਰ-ਟੂ-ਡੋਰ ਜਾਣਗੇ। ਇਸ ਤੋਂ ਬਾਅਦ ਪਾਰਟੀ ਦੇ ਲੀਡਰਾਂ ਵੱਲੋਂ ਪੰਜਾਬ ਦੇ ਘਰ-ਘਰ ਜਾਣਗੇ ਤੇ ਲੋਕਾਂ ਨੂੰ ਪਾਰਟੀ ਦੇ ਕੰਮਾਂ ਬਾਰੇ ਦੱਸਣਗੇ
ਤੇ ਮਨੀਸ਼ ਸਿਸੋਦੀਆ ਨੇ ਇਹ ਵੀ ਦੱਸਿਆ ਕੇ ਕੱਲ19 ਸਤੰਬਰ ਨੂੰ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਚੋਣ ਅਭਿਆਨ ਨਾਲ ਸਬੰਧਤ ਪੈਂਫਲੈਟ ਜਾਰੀ ਕਰਨਗੇ
