ਪੰਜਾਬ ਚੋਣਾਂ ਤੋਂ ਪਹਿਲਾਂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ‘ਤੇ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, ਕਿਹਾ- ‘ਭਾਜਪਾ ਫਿਰ ਪੁਰਾਣੇ ਚੋਣੀ ਹਥਕੰਡਿਆਂ ‘ਤੇ ਉਤਰੀ’

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ “ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਸਹਿ-ਪ੍ਰਭਾਰੀ ਸਤਿੰਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲਾਂ ਵੀ ਉਨ੍ਹਾਂ ਨੂੰ ਢਾਈ ਸਾਲ ਤੱਕ ਫ਼ਰਜ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਰੱਖਿਆ ਗਿਆ ਅਤੇ ਹੁਣ ਫਿਰ ਇੱਕ ਹੋਰ ਫ਼ਰਜ਼ੀ ਮਾਮਲਾ ਬਣਾ ਦਿੱਤਾ ਗਿਆ ਹੈ।”

ਉਨ੍ਹਾਂ ਦੋਸ਼ ਲਗਾਇਆ ਕਿ Gen-Z ਅੰਦੋਲਨ, ਰਾਮ ਮੰਦਰ ਵਿੱਚ ਚੰਦਾ ਚੋਰੀ ਦੇ ਦੋਸ਼ ਅਤੇ E20 ਪੈਟਰੋਲ ਵਰਗੇ ਮੁੱਦਿਆਂ ‘ਤੇ ਘਿਰੀ ਭਾਜਪਾ ਹੁਣ ਮੁੜ ED-ACB-CBI ਵਰਗੀਆਂ ਜਾਂਚ ਏਜੰਸੀਆਂ ਦੇ ਪੁਰਾਣੇ ਚੋਣੀ ਤਰੀਕਿਆਂ ਦਾ ਸਹਾਰਾ ਲੈ ਰਹੀ ਹੈ।

ਸਿਸੋਦੀਆ ਨੇ ਕਿਹਾ ਕਿ ਚੋਣਾਂ ਦੇ ਸਮੇਂ ਵਿਰੋਧੀ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਕਰਵਾਉਣਾ ਭਾਜਪਾ ਦੀ ਪੁਰਾਣੀ ਰਣਨੀਤੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਤਿੰਦਰ ਜੈਨ ਨੂੰ ਨਿਸ਼ਾਨਾ ਬਣਾਉਣ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨਾ ਹੈ।

ਜ਼ਿਕਰਯੋਗ ਹੈ ਕਿ ਸਤਿੰਦਰ ਜੈਨ ਆਮ ਆਦਮੀ ਪਾਰਟੀ ਦੇ ਆਗੂ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਜਾਂਚ ਏਜੰਸੀਆਂ ਵੱਲੋਂ ਮਾਮਲੇ ਦਰਜ ਕੀਤੇ ਗਏ ਸਨ। AAP ਲਗਾਤਾਰ ਦੋਸ਼ ਲਗਾਉਂਦੀ ਰਹੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ