ਮਨੀਸ਼ ਸਿਸੋਦੀਆ ਬਿਮਾਰ ਪਤਨੀ ਨੂੰ ਮਿਲਣ ਲਈ ਘਰ ਪਹੁੰਚੇ, ਅਦਾਲਤ ਨੇ ਦਿੱਤਾ 6 ਘੰਟੇ ਦਾ ਸਮਾਂ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪਤਨੀ ਬਿਮਾਰ ਹੋ ਗਏ ਹਨ ਤੇ ਜਿਸਦੇ ਕਾਰਣ ਸਿਸੋਦੀਆ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਤਿਹਾੜ ਜੇਲ੍ਹ ਤੋਂ ਘਰ ਪਹੁੰਚੇ ਹਨ। ਦੱਸ ਦਈਏ ਕਿ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਮੰਤਰੀ ਮਨੀਸ਼ ਸਿਸੋਦੀਆ ਨੂੰ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਘਰ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਸੀ।

ਹਾਲਾਂਕਿ ਮਨੀਸ਼ ਸਿਸੋਦੀਆ ਨੇ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਰਾਉਸ ਐਵੇਨਿਊ ਕੋਰਟ ਤੋਂ 5 ਦਿਨਾਂ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਠੁਕਰਾ ਦਿੱਤਾ।

Tags :