ਪੰਜਾਬ ਸਰਕਾਰ ਅੱਜ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਪਰਕ ਕਰੇਗੀ। ਇਸ ਮਕਸਦ ਲਈ ਮੋਹਾਲੀ ਵਿੱਚ ਇੱਕ ਵਿਸ਼ੇਸ਼ ਐਨਆਰਆਈ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸੁਣਵਾਈ
ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮੀਟਿੰਗ ਦੌਰਾਨ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਣਗੇ। ਇਸ ਦੇ ਨਾਲ ਹੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਜਾਣਗੀਆਂ।
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ’ਤੇ ਜ਼ੋਰ
ਮੀਟਿੰਗ ਦੌਰਾਨ ਐਨਆਰਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।
ਇਨ੍ਹਾਂ ਜ਼ਿਲ੍ਹਿਆਂ ਦੇ ਐਨਆਰਆਈਆਂ ਨੂੰ ਸੱਦਾ
ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਨਾਲ ਸਬੰਧਤ ਐਨਆਰਆਈ ਪੰਜਾਬੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਮੀਟਿੰਗ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਹੈ।
