ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਪੰਜਾਬ ਦੇ ਅਗਲੇ ਰਾਜਪਾਲ ਹੋ ਸਕਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
ਚਰਚਾ ਹੈ ਕਿ ਪੰਜਾਬ ਦੇ ਨਵੇਂ ਰਾਜਪਾਲ ਸਾਬਕਾ ਸੀਐੱਮ ਮਨੋਹਰ ਲਾਲ ਖੱਟਰ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਾਬਕਾ ਸੀਐੱਮ ਖੱਟਰ ਨੂੰ ਜੇਪੀ ਨੱਢਾ ਦੀ ਥਾਂ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ।
