ਮੰਤਭਾਗੀ ਖਬਰ, ਬਰਨਾਲਾ ਨਿਵਾਸੀ 22 ਸਾਲਾ ਲੜਕੀ ਦੀ ਕੈਨੇਡਾ ਵਿੱਚ ਹੋਈ ਮੌਤ

ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਦੀ ਟੋਰਾਂਟੋ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 3 ਵਜੇ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਕੇਵਲ ਸਿੰਘ ਨੇ ਦੱਸਿਆ ਕਿ ਉਸਦੀ 22 ਸਾਲਾ ਧੀ ਮਨਪ੍ਰੀਤ ਕੌਰ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ। ਉਸਨੂੰ ਦੱਸਿਆ ਕਿ ਉਹਨਾਂ ਦੀ ਬੇਟੀ ਨੂੰ ਸਾਹ ਲੈਣ ‘ਚ ਮੁਸ਼ਕਿਲ ਹੋ ਰਹੀ ਹੈ, ਜਿਸਤੋਂ ਬਾਅਦ ਲੜਕੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ।

Tags :