ਚੰਗੇ ਭਵਿੱਖ ਲਈ ਗਈ ਕੈਨੇਡਾ ਗਈ ਮਨਪ੍ਰੀਤ ਬੰਦ ਤਾਬੂਦ ਵਿੱਚ ਘਰ ਪਰਤੀ

ਬੀਤੇ ਦਿਨੀਂ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਮਗਰੋਂ ਬਰਨਾਲਾ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਲਡ਼ਕੀ ਮਨਪ੍ਰੀਤ ਦੀ ਮੌਤ ਹੋ ਗਈ ਸੀ। ਜਿਸਤੋ ਬਾਅਦ ਅੱਜ ਉਸਦੀ ਲਾਸ਼ ਬੰਦ ਤਾਬੂਤ ਵਿੱਚ ਘਰ ਪਰਤੀ। ਗਮਗੀਨ ਮਾਹੌਲ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਮਨਪ੍ਰੀਤ ਕੌਰ ਦੇ ਪਿਤਾ ਕੇਵਲ ਸਿੰਘ ਅਤੇ ਸੁਮਨਪ੍ਰੀਤ ਕੌਰ ਨੇ ਕਿਹਾ ਕਿ ਵਿਦੇਸ਼ਾਂ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ ਅਤੇ ਉਥੇ ਸਿਹਤ ਸਹੂਲਤਾਂ ਨਹੀਂ ਹਨ। ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। ਨਵੇਂ ਆਏ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰਨਾ ਪੈਂਦਾ ਹੈ। ਜਿਸ ਕਾਰਨ ਨੌਜਵਾਨ ਤਣਾਅ ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਮੌਤ ਹੋ ਜਾਂਦੀ ਹੈ।

Tags :