ਭਾਰਤੀ ਫੌਜ ਵਿਚ ਤਾਇਨਾਤ ਮਾਨਸਾ ਦੇ ਪਿੰਡ ਦੂਲੋਵਾਲ ਦੇ ਜਵਾਨ ਕੁਲਦੀਪ ਸਿੰਘ ਦੀ ਬੀਮਾਰੀ ਕਾਰਨ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ।
ਦੱਸ ਦਈਏ ਕਿ ਕੁਲਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨ ਦਾ ਅੰਤਿਮ ਸਸਕਾਰ ਕੀਤਾ ਗਿਆ। ਕੁਲਦੀਪ ਸਿੰਘ ਰਾਜਸਥਾਨ ਦੇ ਸੂਰਤਗੜ੍ਹ ਵਿਚ ਤਾਇਨਾਤ ਸੀ। ਜਿਥੇ ਬੀਮਾਰੀ ਕਾਰਨ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
