1 ਮਈ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਦਫ਼ਤਰ ਤੇ ਸਕੂਲ ਰਹਿਣਗੇ ਬੰਦ

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਭਾਰੀ ਗਰਮੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਮੌਸਮ ਵਿੱਚ ਸੂਬੇ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਨੇ 1 ਮਈ (ਮਜ਼ਦੂਰ ਦਿਵਸ) ਦੇ ਮੌਕੇ ‘ਤੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਕਿੱਥੇ-ਕਿੱਥੇ ਰਹੇਗੀ ਛੁੱਟੀ?

ਸਰਕਾਰ ਦੇ ਇਸ ਫੈਸਲੇ ਅਨੁਸਾਰ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ, ਸਰਕਾਰੀ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਇਹ ਸਾਰੇ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਤਪਦੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਮੌਸਮ ਵਿਭਾਗ ਦੀ ਚੇਤਾਵਨੀ

ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਲੂ (Heatwave) ਦਾ ਕਹਿਰ ਹੋਰ ਵਧ ਸਕਦਾ ਹੈ। ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਹ ਮੌਸਮ ਚੁਣੌਤੀਪੂਰਨ ਹੋ ਸਕਦਾ ਹੈ।

ਸਿਹਤ ਮਾਹਿਰਾਂ ਦੀ ਸਲਾਹ

ਬਹੁਤ ਜ਼ਰੂਰੀ ਹੋਣ ‘ਤੇ ਹੀ ਸਖ਼ਤ ਧੁੱਪ ਵਿੱਚ ਘਰੋਂ ਨਿਕਲੋ। ਸਰੀਰ ਵਿੱਚ ਪਾਣੀ ਦੀ ਕਮੀ (Dehydration) ਨਾ ਹੋਣ ਦਿਓ। ਹਲਕੇ ਰੰਗ ਦੇ ਅਤੇ ਸੂਤੀ ਕੱਪੜੇ ਪਹਿਨੋ।

Tags :