ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਇੱਕ ਵਿਸ਼ੇਸ਼ ‘ਮੈਗਾ ਮਾਪੇ-ਅਧਿਆਪਕ ਮੀਟਿੰਗ’ (ਮੈਗਾ ਪੀ.ਟੀ.ਐਮ.) ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਅਕਾਦਮਿਕ (ਪੜ੍ਹਾਈ ਨਾਲ ਜੁੜੀਆਂ) ਪ੍ਰਾਪਤੀਆਂ ਅਤੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦੇਣਾ ਹੈ।
ਸੂਬੇ ਦੇ 23 ਜ਼ਿਲ੍ਹਿਆਂ ਦੇ ਕੁੱਲ 19,200 ਸਰਕਾਰੀ ਸਕੂਲਾਂ ਵਿੱਚ ਇਹ ਮੈਗਾ ਪੀ.ਟੀ.ਐਮ. ਹੋ ਰਹੀ ਹੈ। ਇਸ ਮਹੱਤਵਪੂਰਨ ਸਮਾਗਮ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਇਹ ਮੈਗਾ ਪੀ.ਟੀ.ਐਮ. “ਹਰ ਰੋਜ਼, ਇਕ ਕਦਮ ਅੱਗੇ” ਥੀਮ ‘ਤੇ ਆਧਾਰਿਤ ਹੈ। ਇਸ ਦੌਰਾਨ ਅਧਿਆਪਕ ਮਾਪਿਆਂ ਨਾਲ ਵਿਸਥਾਰ ਵਿੱਚ ਬੱਚਿਆਂ ਦੀ ਕਾਰਗੁਜ਼ਾਰੀ, ਉਨ੍ਹਾਂ ਦੀ ਤਰੱਕੀ ਅਤੇ ਪੜ੍ਹਾਈ ਵਿੱਚ ਆ ਰਹੀਆਂ ਕਮਜ਼ੋਰੀਆਂ ਬਾਰੇ ਵਿਚਾਰ-ਚਰਚਾ ਕਰਨਗੇ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਇਸ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲੈਣਗੇ ਅਤੇ ਸਿੱਖਿਆ ਪ੍ਰਣਾਲੀ ਬਾਰੇ ਮਾਪਿਆਂ ਤੋਂ ਸਿੱਧਾ ਫੀਡਬੈਕ (ਸੁਝਾਅ) ਲੈਣਗੇ।
