ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਕੇ ਪੰਜਾਬ ਵਾਸੀਆਂ ਨੂੰ ਦਿੱਤਾ ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਿਸ਼ੇਸ਼ ਵੀਡੀਓ ਸਾਂਝੀ ਕਰਦਿਆਂ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ, ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।