ਅੰਮ੍ਰਿਤਸਰ ’ਚ ਬੀਤੀ ਰਾਤ ਸਕੂਟਰ ਖੜ੍ਹਾ ਕਰਨ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਦੌਰਾਨ ਇੱਕ 27 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਆਨੰਦ ਹੈ ਵੀਨੇ ਦਾ ਰਹਿਣ ਵਾਲਾ ਸੀ ਅਤੇ ਇੱਕ ਨਿੱਜੀ ਕੰਪਨੀ ਵਿੱਚ ਮਾਰਕੀਟਿੰਗ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਵਿਵਾਦ ਸਕੂਟਰ ਖੜ੍ਹਾ ਕਰਨ ਨੂੰ ਲੈ ਕੇ ਸ਼ੁਰੂ ਹੋਇਆ ਸੀ, ਜਿਸ ਨੇ ਬਾਅਦ ਵਿੱਚ ਖ਼ੂਨੀ ਰੂਪ ਧਾਰ ਲਿਆ। ਇਸ ਘਟਨਾ ਵਿੱਚ ਅਮਿਤ ਕੁਮਾਰ ਦੀ ਜਾਨ ਚਲੀ ਗਈ।
