ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਤੋ MLA ਅਤੇ ਸਾਬਕਾ IPS ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਅੱਜ ਸਵੇਰੇ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਕੀਤਾ ਗਿਆ । ਇਸ ਦੌਰਾਨ ਕਈ ਐਮਐਲਏ ਅਤੇ ਕਈ ਸਾਬਕਾ ਐਮਐਲਏ ਤੇ ਕਈ ਮੰਤਰੀ ਇਸ ਦੁੱਖ ਦੀ ਘੜੀ ਵਿੱਚ ਕੁਵਰ ਵਿਜੇ ਪ੍ਰਤਾਪ ਸਿੰਘ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਐਮਐਲਏ ਜੀਵਨਜੋਤ ਕੌਰ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਘੜੀ ਹੈ ਜਿਵੇਂ ਹੀ ਸਵੇਰੇ ਉਹਨਾਂ ਨੂੰ ਪਤਾ ਲੱਗਾ ਕਿ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ ਉਹ ਇੱਕਦਮ ਹੈਰਾਨ ਹੋ ਗਏ ਅਤੇ ਜਦੋਂ ਉਹਨਾਂ ਦੀ ਕੁਵਰ ਵਿਜੇ ਪ੍ਰਤਾਪ ਸਿੰਘ ਹੁਣਾਂ ਨਾਲ ਗੱਲ ਹੋਈ ਤਾਂ ਉਸ ਤੋਂ ਬਾਅਦ ਉਹ ਦੁੱਖ ਦੀ ਘੜੀ ਵਿੱਚ ਉਹਨਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ
