ਖਡੂਰ ਸਾਹਿਬ ਤੋਂ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, 28 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਖਡੂਰ ਸਾਹਿਬ ਤੋਂ MLA ਮਨਜਿੰਦਰ ਸਿੰਘ ਲਾਲਪੁਰਾ ਨੂੰ Punjab & Haryana Highcourt ਤੋਂ ਨਹੀਂ ਮਿਲੀ ਕੋਈ ਰਾਹਤ, ਮਾਨਯੋਗ ਹਾਈ ਕੋਰਟ ਵੱਲੋ ਅਪੀਲ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਕੀਤੀ ਜਾਵੇਗੀ, ਬੀਤੀ 22 ਸਤੰਬਰ ਨੂੰ ਉਨ੍ਹਾਂ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਕੋਰਟ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ 2013 ਦੇ ਉਸਮਾ ਕਾਂਡ ਕੇਸ ਦੇ ਸਬੰਧ ਵਿੱਚ ਐੱਸ.ਸੀ/ਐੱਸ.ਟੀ. ਐਕਟ ਤਹਿਤ ਵਿਧਾਇਕ ਲਾਲਪੁਰਾ ਸਣੇ ਹੋਰਾਂ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ।