ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਆਏ ਦਿਨ ਲੋਕਾਂ ਲਈ ਕਈ ਐਲਾਨ ਕਰ ਰਹੀ ਹੈ। ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਪੰਜਾਬ ਵਿੱਚ ਦਿੱਲੀ ਵਾਂਗ ਮੁੱਹਲਾ ਕਲੀਨਿਕ ਬਨਾਉਣ ਦਾ ਵੀ ਵਾਅਦਾ ਕੀਤਾ ਗਿਆ ਸੀ। ਜਿੱਸ ਤੋਂ ਬਾਅਦ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਆਮ ਆਦਮੀ ਕਲੀਨਿਕ ਬਣਾਏ ਗਏ ਤੇ ਹੁਣ ਇਸੀ ਆਮ ਆਦਮੀ ਕਲੀਨਿਕ ਦੀ ਭਾਰਤ ਸਰਕਾਰ ਨੇ ਤਰੀਫ ਕੀਤੀ ਕਰਦੇ ਹੋਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਗਏ ਨਵੇਂ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਦਰਅਸਲ ਭਾਰਤ ਸਰਕਾਰ ਨਿਯਮਿਤ ਤੌਰ ‘ਤੇ ਵੱਖ-ਵੱਖ ਰਾਜਾਂ ਵਿੱਚ NHM ਦੀ ਨਿਗਰਾਨੀ ਕਰਦੀ ਹੈ ਤੇ ਕਾਮਨ ਰਿਵਿਊ ਮਿਸ਼ਨ (CRM) ਜੋ ਹਰ ਸਾਲ ਕੀਤਾ ਜਾਂਦਾ ਹੈ। ਜਿਸ ਦੇ ਤਹਿਤ, ਇੱਕ ਟੀਮ ਜਿਸ ਵਿੱਚ ਸਰਕਾਰੀ ਅਧਿਕਾਰੀ, ਜਨ ਸਿਹਤ ਮਾਹਿਰ, ਵਿਕਾਸ ਹਿੱਸੇਦਾਰਾਂ ਦੇ ਨੁਮਾਇੰਦੇ ਅਤੇ ਸਿਵਲ ਸੋਸਾਇਟੀ ਸੰਸਥਾਵਾਂ ਵੱਖ-ਵੱਖ ਰਾਜਾਂ ਦੇ ਫੀਲਡ ਦੌਰੇ ਕਰਦੇ ਹਨ। ਇਸੀ ਤਹਿਤ 16 ਮੈਂਬਰੀ 15ਵੇਂ ਕਾਮਨ ਰਿਵਿਊ ਮਿਸ਼ਨ ਦੀ ਟੀਮ ਨੇ 4 ਤੋਂ 11 ਨਵੰਬਰ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ।

ਜਿਸ ਤੋਂ ਬਾਅਦ ਟੀਮ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜ ਵਿੱਚ ਵੱਧ ਤੋਂ ਵੱਧ ਸੰਸਥਾਗਤੀਕਰਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਹੂਲਤਾਂ ਵੀ ਉਪਲਬਧ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਪਰਿਵਾਰਕ ਨਿਵਾਰਕ ਦੇਖਭਾਲ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਬਣਾਏ ਗਏ ਹਨ। AWCs ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ RBSK। ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
