ਰੰਜਿਸ਼ ਦੇ ਕਾਰਣ ਚੱਲੀਆ ਗੋਲੀਆ, ਪਿੰਡ ਦੇ ਸਰਪੰਚ ਤੇ ਉਸਦੇ ਸਾਥੀ ਦੀ ਗੋਲੀ ਲੱਗਣ ਦੇ ਕਾਰਣ ਹੋਈ ਮੌਤ

ਮੋਗਾ ਦੇ ਪਿੰਡ ਖੋਸਾ ਕੋਟਲਾ ਦੋਹਰਾ ਕਤਲ ਹੋਣ ਦੀ ਖਬਰ ਮਿਲੀ ਹੈ। ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀ ਚੱਲ ਗਈ ਅਤੇ ਇਸ ਦੋਰਾਨ ਪਿੰਡ ਦੇ ਸਰਪੰਚ ਤੇ ਉਸਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ, ਜਿਹਨਾ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਜਾਣਕਾਰੀ ਅਨੁਸਾਰ, ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ ਅਤੇ ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਸਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਵੱਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।

Tags :