ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਫਿਰ ਤੋ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਿਤਾ ਬਲਕੌਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸਨੂੰ ਈਮੇਲ ਰਾਹੀ ਧਮਕੀ ਮਿਲੀ ਹੈ। ਜਿਸ ਵਿੱਚ ਲਿਖਿਆ ਹੈ ਕਿ ਉਸਨੂੰ ਜਲਦ ਹੀ ਮਾਰ ਦਿੱਤਾ ਜਾਵੇਗਾ…ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਵੋ। ਉਹਨਾਂ ਕਿਹਾ ਕਿ ਇਹ ਈਮੇਲ ਉਸਨੂੰ ਰਾਜਸਥਾਨ ਤੋ ਆਈ ਹੈ। ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬਲਕੌਰ ਸਿੰਘ ਲਗਾਤਾਰ ਆਪਣੇ ਪੁੱਤ ਲਈ ਇਨਸਾਫ ਮੰਗ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਪੁਲਿਸ ਨੇ ਕਤਲ ਵਿਚ ਸ਼ਾਮਲ ਜ਼ਿਆਦਾਤਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਤੇ ਵਿਦੇਸ਼ ਬੈਠੇ ਦੋਸ਼ੀਆਂ ਨੂੰ ਵੀ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਦਾ ਰਹੀਆਂ ਹਨ

Tags :