ਗੋਇੰਦਵਾਲ ਜੇਲ ਵਿੱਚੋਂ ਗੈਂਗਵਾਰ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੋਇੰਦਵਾਲ ਦੀ ਜੇਲ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਿਲ ਆਪਸ ਵਿੱਚ ਹੀ ਲੜ ਪਏ ਅਤੇ ਇਸ ਲੜਾਈ ਵਿੱਚ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਗੈਂਗਸਟਰ ਮਨਮੋਹਣ ਸਿੰਘ ਮੋਹਣਾ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਿਕ ਤੀਸਰਾ ਗੈਂਗਸਟਰ ਕੇਸ਼ਵ ਪੁੱਤਰ ਲਾਲ ਚੰਦ ਨਿਵਾਸੀ ਬਠਿੰਡਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨਦੀਪ ਸਿੰਘ ਜੋ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਖਾਸ ਮੁਲਜ਼ਮ ਸੀ ਅਤੇ ਉਹ ਜੱਗੂ ਭਗਵਾਨਪੁਰੀਆ ਦਾ ਖਾਸ ਸ਼ਾਰਪ ਸ਼ੂਟਰ ਸੀ।
