ਜ਼ੀਰਕਪੁਰ ਦੇ ਢਕੌਲੀ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ।
ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਇਕ ਔਰਤ (39) ਦੀ ਮੌਤ ਹੋ ਗਈ ਹੈ ਜਦਕਿ ਪਿਓ ਅਤੇ 19 ਸਾਲਾ ਪੁੱਤ ਦਾ ਪੀਜੀਆਈ ‘ਚ ਇਲਾਜ ਚੱਲ ਰਿਹਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਦਾ ਕਾਰਨ ਘਰ ਦੀ ਆਰਥਿਕ ਤੰਗੀ ਮੰਨਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
