MP ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਦੀ ਰੇਡ ਖ਼ਤਮ; 24 ਘੰਟਿਆਂ ਮਗਰੋਂ ਵਾਪਸ ਪਰਤੀ ਟੀਮ

ਜਲੰਧਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਵੱਲੋਂ ਕੀਤੀ ਗਈ ਛਾਪੇਮਾਰੀ ਲਗਭਗ 24 ਘੰਟਿਆਂ ਬਾਅਦ ਖ਼ਤਮ ਹੋ ਗਈ ਹੈ। ਬੁੱਧਵਾਰ ਸਵੇਰੇ ਸ਼ੁਰੂ ਹੋਈ ਇਹ ਕਾਰਵਾਈ ਵੀਰਵਾਰ ਸਵੇਰੇ ਸਮਾਪਤ ਹੋਈ, ਜਿਸ ਤੋਂ ਬਾਅਦ ਈਡੀ ਦੀਆਂ ਟੀਮਾਂ ਵਾਪਸ ਰਵਾਨਾ ਹੋ ਗਈਆਂ

ਜ਼ਿਕਰਯੋਗ ਹੈ ਕਿ ਅਸ਼ੋਕ ਮਿੱਤਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਨ ਅਤੇ ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਯੂਨੀਵਰਸਿਟੀ ਦੇ ਮਾਲਕ ਹਨ।

ਜਾਂਚ ਦੌਰਾਨ ਈਡੀ ਦੇ ਅਧਿਕਾਰੀਆਂ ਨੇ ਕੁਝ ਮਹੱਤਵਪੂਰਨ ਰਿਕਾਰਡ ਅਤੇ ਡਿਜੀਟਲ ਡਿਵਾਈਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਪਰਿਵਾਰਕ ਮੈਂਬਰਾਂ ਅਤੇ ਕਾਰੋਬਾਰੀ ਸਹਿਯੋਗੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ

ਹੁਣ ਅੱਗੇ ਕੀ?
ਹਾਲਾਂਕਿ ਈਡੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਅਸ਼ੋਕ ਮਿੱਤਲ ਨੂੰ ਪੁੱਛਗਿੱਛ ਲਈ ਦਿੱਲੀ ਜਾਂ ਜਲੰਧਰ ਦਫ਼ਤਰ ਬੁਲਾਇਆ ਜਾ ਸਕਦਾ ਹੈ।

ਵਿਰੋਧੀ ਪਾਰਟੀਆਂ ਵੱਲੋਂ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਸ਼ੁਰੂ ਹੋ ਗਈ ਹੈ, ਜਦਕਿ ‘ਆਪ’ ਲੀਡਰਸ਼ਿਪ ਇਸ ਨੂੰ ਕੇਂਦਰ ਸਰਕਾਰ ਦੀ ਸਿਆਸੀ ਬਦਲਾਖੋਰੀ ਦੱਸ ਰਹੀ ਹੈ