ਭਿਆਨਕ ਹਾਦਸੇ ਦਾ ਸ਼ਿਕਾਰ ਹੋਏ MP ਮਹਿੰਦਰ ਸਿੰਘ ਕੇਪੀ, ਵਿਆਹ ਤੋਂ ਵਾਪਸੀ ਵੇਲੇ ਟਰੈਕਟਰ ਨੇ ਮਾਰੀ ਟੱਕਰ

ਜਲੰਧਰ: ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲੌਰ ‘ਚ ਕੇਪੀ ਦਾ ਐਕਸੀਡੈਂਟ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਕੇਪੀ ਦੀ ਕਾਰ ਟਰੈਕਟਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਪਰਿਵਾਰ ਸਹਿਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਿਹੇ ਸਨ। ਇਸ ਦੋਰਾਨ ਅਚਾਨਕ ਉਨ੍ਹਾਂ ਦੀ ਕਾਰ ਦਾ ਟਰੈਕਟਰ ਨਾਲ ਹਾਦਸਾ ਹੋ ਗਿਆ। ਇਸ ਹਾਦਸੇ ਵਿੱਚ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਲਾਂਕਿ ਇਸ ਹਾਦਸੇ ਵਿੱਚ ਕੇਪੀ ਅਤੇ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਹੋਰ ਬਾਕੀ ਸਾਰੇ ਸੁਰੱਖਿਅਤ ਹਨ। ਇਸ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।