ਬੰਗਾ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਪੀਪਾ ਰੰਗੀ (ਖੋਥੜਾਂ), ਜੱਸੋ ਮਾਜਰਾ ਅਤੇ ਫਰਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਲਈ 3-3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਦੌਰਾਨ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਤਰਜੀਹ ਹੈ ਅਤੇ ਫੰਡਾਂ ਦੀ ਘਾਟ ਨੂੰ ਵਿਕਾਸ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਹਰੇਕ ਪਿੰਡ ਨੂੰ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸੇ ਤਰ੍ਹਾਂ, ਉਨ੍ਹਾਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਵੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਦਿਸ਼ਾ ਵਿਚ ਇਕ ਦੇਸ਼, ਇਕ ਚੋਣ ਦੇ ਨਾਂ ‘ਤੇ ਦੇਸ਼ ਦੇ ਸੰਘੀ ਢਾਂਚੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲੜੀ ਹੇਠ, ਕੇਂਦਰ ਵੱਲੋਂ ਨਿੱਤ ਨਵੀਆਂ ਤਬਦੀਲੀਆਂ ਰਾਹੀਂ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਨ੍ਹਾਂ ਜਨਤਕ ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਡ, ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਡਾ. ਹਰਪ੍ਰੀਤ ਕੈਂਥ, ਹਰਪਾਲ ਸਿੰਘ ਪਠਲਾਵਾ, ਚਰਨਜੀਤ ਕੌਰ, ਮੱਖਣ ਸਿੰਘ, ਸੁਮਨਪ੍ਰੀਤ ਸਿੰਘ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਨਵਾਂਸ਼ਹਿਰ, ਹਰਭਜਨ ਸਿੰਘ ਭੜੌਲੀ, ਕੁਲਵਰਨ ਸਿੰਘ ਬਲਾਕ ਕਾਂਗਰਸ ਪ੍ਰਧਾਨ ਬੰਗਾ ਵੀ ਹਾਜ਼ਰ ਸਨ