MP ਸੁਸ਼ੀਲ ਰਿੰਕੂ ਨੇ ਸੰਸਦ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਣ ਦੀ ਕੀਤੀ ਮੰਗ

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਸੰਸਦ ਵਿੱਚ ਮੰਗ ਰੱਖੀ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਅਤੇ ਖਾਸ ਕਰਕੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ।

ਉਨ੍ਹਾਂ ਕਿਹਾ ਕਿ ਦੇਸ਼ ਖਾਸ ਕਰਕੇ ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤੇ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਲੋਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਮਤਾ ਪਾਸ ਕਰ ਚੁੱਕੀ ਹੈ।

Tags :