ਮੁੰਬਈ ਇੰਡੀਅਨਜ਼ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਦਾ ਖਿਤਾਬ ਜਿੱਤ ਲਿਆ ਹੈ।
ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਮੁੰਬਈ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾਇਆ
ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 132 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਮੁੰਬਈ ਨੇ ਨੇਟ ਸਿਵਰ-ਬਰੰਟ ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਆਖਰੀ ਓਵਰਾਂ ‘ਚ ਹਾਸਲ ਕਰ ਲਿਆ। ਸਿਵਰ-ਬਰੰਟ ਪਲੇਅਰ ਆਫ਼ ਦਾ ਮੈਚ ਚੁਣਿਆ ਗਿਆ।
ਨੇਟ ਸਿਵਰ ਬਰੰਟ ਨੇ 55 ਗੇਂਦਾਂ ‘ਤੇ 60 ਦੌੜਾਂ ਬਣਾਈਆਂ। ਹਾਲਾਂਕਿ ਮੁੰਬਈ ਇੰਡੀਅਨਜ਼ ਦੀ ਸ਼ੁਰੂਆਤ ਜ਼ਿਆਦਾ ਚੰਗੀ ਨਹੀਂ ਰਹੀ। ਦੂਜੇ ਹੀ ਓਵਰ ਵਿੱਚ ਯਸਤਿਕਾ ਭਾਟੀਆ ਚਾਰ ਦੌੜਾਂ ਦੇ ਨਿੱਜੀ ਸਕੋਰ ’ਤੇ ਆਊਟ ਹੋ ਗਈ।
ਹੈਲੀ ਮੈਥਿਊਜ਼ ਜੇਸ ਜੋਨਾਸੇਨ ਨੂੰ ਚੌਥੇ ਓਵਰ ਵਿੱਚ ਪਵੇਲੀਅਨ ਪਰਤ ਗਈ। ਇਸ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਕੌਰ ਅਤੇ ਨੈਟ ਸਿਵਰ-ਬਰੰਟ ਵਿਚਾਲੇ ਚੰਗੀ ਸਾਂਝੇਦਾਰੀ ਦੇਖਣ ਨੂੰ ਮਿਲੀ। ਹਰਮਨਪ੍ਰੀਤ ਕੌਰ 37 ਦੌੜਾਂ ਬਣਾ ਕੇ ਰਨ ਆਊਟ ਹੋ ਗਈ।

