ਮੁੰਬਈ ਦੇ ਮਰੀਨ ਡਰਾਈਵ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਮੁੰਬਈ ਦੇ ਸਰਕਾਰੀ ਗਰਲਜ਼ ਹੋਸਟਲ ਵਿੱਚ ਇੱਕ 18 ਸਾਲਾ ਲੜਕੀ ਦੀ ਬਿਨਾਂ ਕੱਪੜਿਆਂ ਦੇ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸਦਾ ਕਤਲ ਕਰ ਦਿੱਤਾ ਗਿਆ। ਅਜਿਹੇ ‘ਚ ਸ਼ੱਕੀ ਸੁਰੱਖਿਆ ਗਾਰਡ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਪ੍ਰਕਾਸ਼ ਕਨੌਜੀਆ ਵਜੋਂ ਹੋਈ ਹੈ, ਜੋ ਉਸੇ ਹੋਸਟਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਇਸਤੋਂ ਇੱਕ ਦਿਨ ਪਹਿਲਾਂ ਮੁੰਬਈ ਦੇ ਚਰਚਗੇਟ ਇਲਾਕੇ ਵਿੱਚ ਗਰਲਜ਼ ਹੋਸਟਲ ਵਿੱਚ 19 ਸਾਲਾ ਲੜਕੀ ਦੀ ਲਾਸ਼ ਮਿਲੀ ਸੀ। ਸੂਤਰਾ ਅਨੁਸਾਰ, ਪੁਲਿਸ ਨੂੰ ਸ਼ੱਕ ਹੈ ਕਿ ਬੱਚੀ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਸਦਾ ਕਮਰਾ ਬਾਹਰੋਂ ਬੰਦ ਸੀ ਅਤੇ ਅੰਦਰੋਂ ਉਹ ਮ੍ਰਿਤਕ ਪਾਈ ਗਈ। ਉਸਦੇ ਗੁਪਤ ਅੰਗਾਂ ‘ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਹਨ ਅਤੇ ਉਸ ਦੇ ਗਲੇ ‘ਤੇ ਰੁਮਾਲ ਬੰਨ੍ਹਿਆ ਹੋਇਆ ਸੀ। ਫਿਲਹਾਲ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਨੁਸਾਰ ਗਾਰਡ ਪ੍ਰਕਾਸ਼ ਨੇ ਰੇਲਵੇ ਟਰੈਕ ’ਤੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਲੜਕੀਆਂ ਦਾ ਹੋਸਟਲ ਚਰਨੀ ਰੋਡ ਸਟੇਸ਼ਨ ਦੇ ਬਿਲਕੁਲ ਪਿੱਛੇ ਹੈ। ਮ੍ਰਿਤਕਾ ਚੌਥੀ ਮੰਜ਼ਿਲ ‘ਤੇ ਇਕੱਲੀ ਰਹਿੰਦੀ ਸੀ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

