ਅਮਰੀਕਾ ਵਿੱਚ ਭਾਰਤੀ ਮੂਲ ਦੇ ਨੌਜ਼ਵਾਨ ਨੇ ਦਾਦਾ-ਦਾਦੀ ਤੇ ਚਾਚੇ ਦਾ ਗੋਲੀਆ ਮਾਰ ਕੇ ਕੀਤਾ ਕਤਲ

ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਨੇ ਸਥਾਨਕ ਸ਼ਹਿਰ ਦੇ ਇੱਕ ਘਰ ਵਿੱਚ ਕਥਿਤ ਤੌਰ ‘ਤੇ ਆਪਣੇ ਦਾਦਾ-ਦਾਦੀ ਅਤੇ ਚਾਚੇ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਜਿਸਤੋ ਬਾਅਦ ਉਸਨੇ ਖੁਦ ਪੁਲਿਸ ਨੂੰ ਫੋਨ ਕਰ ਇਸਦੇ ਬਾਰੇ ਜਾਣਕਾਰੀ ਦਿੱਤੀ ਅਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

ਅਮਰੀਕਾ ਪੁਲਿਸ ਨੇ ਦੱਸਿਆ ਕਿ ਓਮ ਬ੍ਰਹਮਭੱਟ ਨੇ ਕਥਿਤ ਤੌਰ ‘ਤੇ ਵਿਆਹੁਤਾ ਜੋੜੇ ਦਿਲੀਪ ਕੁਮਾਰ ਬ੍ਰਹਮਭੱਟ (72), ਬਿੰਦੂ ਬ੍ਰਹਮਭੱਟ (72) ਅਤੇ ਉਨ੍ਹਾਂ ਦੇ ਪੁੱਤਰ ਯਸ਼ਕੁਮਾਰ ਬ੍ਰਹਮਭੱਟ (38) ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਪੁਲਿਸ ਦੇ ਵੱਲੋ ਅਗਲੀ ਜਾਂਚ ਕੀਤੀ ਜਾ ਰਹੀ ਹੈ।

Tags :