ਅਜਨਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਦੋਸਤ ਨੇ ਇਕ ਛੋਟੀ ਜਿਹੀ ਗੱਲ ਪਿੱਛੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਜਾਣਕਾਰੀ ਮੁਤਾਬਕ ਮੇਲਾ ਨਾ ਦੇਖਣ ਜਾਣ ਬਦਲੇ ਇਕ ਦੋਸਤ ਨੇ ਆਪਣੇ ਹੀ ਦੋਸਤ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਘਰ ਵਿਚ ਦਾਖਲ ਹੋ ਕੇ ਹਮਲਾ ਕਰ ਦੋਸਤ ਦੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ 10ਵੀਂ ਕਲਾਸ ਦਾ ਵਿਦਿਆਰਥੀ ਹੈ। ਮੇਲਾ ਨਾ ਦੇਖਣ ਜਾਣ ਦੇਣ ‘ਤੇ ਉਸ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਆਪਣੇ ਹੀ ਦੋਸਤ ਦੇ ਪਿਤਾ ‘ਤੇ ਕਿਰਚਾਂ ਨਾਲ ਵਾਰ ਕਰ ਦਿੱਤੇ।