ਕਲਯੁੱਗੀ ਪਿਤਾ ਨੇ ਦੂਜਾ ਵਿਆਹ ਕਰਵਾਉਣ ਲਈ ਆਪਣੇ ਹੀ 27 ਸਾਲਾਂ ਪੁੱਤਰ ਦਾ ਕਰਵਾਇਆ ਕਤਲ

ਉੱਤਰ ਪ੍ਰਦੇਸ਼ ਦੇ ਮੇਰਠ ਚ ਇੱਕ ਕਲਯੁੱਗੀ ਪਿਤਾ ਦਾ ਖੌਫਨਾਕ ਕਾਰਾ ਸਾਹਮਣੇ ਆਇਆ ਹੈ। ਜਿੱਥੇ ਕਿ ਰਿਟਾਇਰਡ ਫੌਜੀ ਨੇ ਦੂਜਾ ਵਿਆਹ ਕਰਵਾਉਣ ਲਈ ਸੁਪਾਰੀ ਦੇ ਕੇ ਆਪਣੇ ਹੀ ਇਕਲੌਤੇ ਬੇਟੇ ਦਾ ਕਤਲ ਕਰਵਾ ਦਿੱਤਾ। ਦੱਸ ਦਈਏ ਕਿ ਸਾਬਕਾ ਫੌਜੀ ਨੇ 5 ਲੱਖ ਦੀ ਸੁਪਾਰੀ ਦੇ ਕੇ ਕੰਟਰੈਕਟ ਕਿਲਰ ਨੂੰ ਸੱਦਿਆ ਅਤੇ ਜਿਸਤੋ ਬਾਅਦ ਸੁਪਾਰੀ ਕਿੱਲਰ ਨੇ ਬੇਟੇ ਨੂੰ ਸ਼ਰਾਬ ਪਿਲਾਈ ਅਤੇ ਫਿਰ ਗਲਾ ਘੁੱਟ ਕੇ ਉਸਦੀ ਹੱਤਿਆ ਕਰ ਦਿੱਤੀ ਅਤੇ ਫਿਰ ਉਸਨੂੰ ਹਿੰਡਨ ਨਦੀ ਵਿੱਚ ਸੁੱਟ ਦਿੱਤਾ।

ਸੇਵਾਮੁਕਤ ਫੌਜੀ ਸੰਜੀਵ ਅਤੇ ਉਸ ਦੀ ਪਤਨੀ ਮੁਨੇਸ਼ ਵਿਚਕਾਰ ਪਿਛਲੇ 15 ਸਾਲਾਂ ਤੋਂ ਤਕਰਾਰ ਚੱਲ ਰਹੀ ਸੀ। 27 ਸਾਲ ਦਾ ਇਕਲੌਤਾ ਪੁੱਤਰ ਸਚਿਨ ਆਪਣੀ ਮਾਂ ਨਾਲ ਰਹਿੰਦਾ ਸੀ। ਪਿਤਾ ਦੂਜਾ ਵਿਆਹ ਕਰਨਾ ਚਾਹੁੰਦਾ ਸੀ, ਪਰ ਪੁੱਤਰ ਇਸ ਵਿਆਹ ਦੇ ਖਿਲਾਫ ਸੀ। ਜਿਸਤੇ ਕਾਰਣ ਪਿਤਾ ਨੇ ਆਪਣੇ ਹੀ ਪਿਤਾ ਦਾ ਕਤਲ ਕਰਵਾ ਦਿੱਤਾ।