ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਅਧਿਕਾਰਤ ਐਲਾਨ ਕਰ ਦਿੱਤਾ, ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਡਾ. ਸਿੱਧੂ ਨੇ ਇੱਕ ਕ੍ਰਾਂਤੀਕਾਰੀ ਅਤੇ ਬਹਿਸ ਛੇੜਨ ਵਾਲਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਨੂੰ ਕਾਨੂੰਨੀ (Legal) ਕਰ ਦਿੱਤਾ ਜਾਵੇਗਾ।
ਇਸ ਫੈਸਲੇ ਪਿੱਛੇ ਉਨ੍ਹਾਂ ਨੇ ਹੇਠ ਲਿਖੇ ਤਰਕ ਦਿੱਤੇ:
ਤਸਕਰੀ ‘ਤੇ ਲਗਾਮ: ਅਫ਼ੀਮ ਦੀ ਖੇਤੀ ਨੂੰ ਕਾਨੂੰਨੀ ਕਰਨ ਨਾਲ ਨਸ਼ਾ ਤਸਕਰਾਂ ਦਾ ਜਾਲ ਟੁੱਟੇਗਾ।
ਸਿੰਥੈਟਿਕ ਨਸ਼ਿਆਂ ਦਾ ਖ਼ਾਤਮਾ: ਉਨ੍ਹਾਂ ਅਨੁਸਾਰ, ਇਸ ਕਦਮ ਨਾਲ ਚਿੱਟੇ ਵਰਗੇ ਘਾਤਕ ਸਿੰਥੈਟਿਕ ਨਸ਼ਿਆਂ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇਗਾ।
ਆਰਥਿਕ ਸੁਧਾਰ: ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਵੀ ਸੁਧਾਰ ਹੋਣ ਦੀ ਉਮੀਦ ਜਤਾਈ ਗਈ ਹੈ
