ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ: ਡਾ. ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਬਾਹਰ

ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕੀਤੀ ਹੈ

ਭੁਪੇਸ਼ ਬਘੇਲ ਦਾ ਵੱਡਾ ਬਿਆਨ
ਅੱਜ ਅੰਮ੍ਰਿਤਸਰ ਵਿਖੇ ਡਾ. ਰਾਜਕੁਮਾਰ ਵੇਰਕਾ ਦੇ ਨਿਵਾਸ ਸਥਾਨ ‘ਤੇ ਪਹੁੰਚੇ ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ:

ਡਾ. ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਵੱਲੋਂ ਮੁਅੱਤਲ (Suspend) ਕੀਤਾ ਗਿਆ ਸੀ

ਹੁਣ ਅਨੁਸ਼ਾਸਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ (Expelled) ਕਰ ਦਿੱਤਾ ਗਿਆ ਹੈ

ਵਿਰੋਧੀ ਸੁਰਾਂ ਅਤੇ ਅਸਤੀਫ਼ੇ ਦੀ ਚਰਚਾ
ਹਾਲਾਂਕਿ, ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਹਾਲ ਹੀ ਵਿੱਚ ਡਾ. ਨਵਜੋਤ ਕੌਰ ਸਿੱਧੂ ਨੇ ਖੁਦ ਵੀ ਪਾਰਟੀ ਛੱਡਣ ਦੇ ਸੰਕੇਤ ਦਿੱਤੇ ਸਨ ਅਤੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ। ਪਰ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਕੱਢਣ ਦੇ ਫੈਸਲੇ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਸਰਕਾਰਾਂ ‘ਤੇ ਤਿੱਖੇ ਹਮਲੇ
ਮੀਡੀਆ ਨਾਲ ਗੱਲਬਾਤ ਦੌਰਾਨ ਭੁਪੇਸ਼ ਬਘੇਲ ਨੇ ਸਿਰਫ਼ ਪਾਰਟੀ ਦੇ ਅੰਦਰੂਨੀ ਮੁੱਦਿਆਂ ‘ਤੇ ਹੀ ਨਹੀਂ, ਸਗੋਂ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਦੋਵਾਂ ਸਰਕਾਰਾਂ ਦੀਆਂ ਨੀਤੀਆਂ ਨੂੰ ਫੇਲ੍ਹ ਕਰਾਰ ਦਿੱਤਾ

ਕੀ ਹੋਵੇਗਾ ਅਗਲਾ ਕਦਮ? ਨਵਜੋਤ ਸਿੰਘ ਸਿੱਧੂ ਅਤੇ ਡਾ. ਨਵਜੋਤ ਕੌਰ ਸਿੱਧੂ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਸਥਾਨਕ ਲੀਡਰਸ਼ਿਪ ਨਾਲ ਮਤਭੇਦਾਂ ਕਾਰਨ ਸੁਰਖੀਆਂ ਵਿੱਚ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਪਰਿਵਾਰ ਦਾ ਅਗਲਾ ਸਿਆਸੀ ਕਦਮ ਕੀ ਹੁੰਦਾ ਹੈ

#navjotsidhu #navjotkaursidhu #googlenews #punjabbreaking