ਚੰਡੀਗੜ੍ਹ : ਕਾਂਗਰਸ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ, ਸਾਬਕਾ MP ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਚੋਂ ਸਸਪੈਂਡ ਕੀਤਾ ਆ ਤੇ ਜਿਸ ਤੋਂ ਬਾਅਦ ਮੈਡਮ ਸਿੱਧੂ ਨੇ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਇੱਕ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵਿੱਟਰ (X) ‘ਤੇ ਇੱਕ ਪੋਸਟ ਰਾਹੀਂ ਰਾਜਾ ਵੜਿੰਗ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਹਨ
ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਤੌਰ ‘ਤੇ ਕਿਹਾ:
“ਮੈਂ ਇੱਕ ਅਸੰਵੇਦਨਸ਼ੀਲ ਅਤੇ ਗੈਰ-ਜ਼ਿੰਮੇਵਾਰ, ਨੈਤਿਕ ਤੌਰ ‘ਤੇ ਬੇਈਮਾਨ ਅਤੇ ਭ੍ਰਿਸ਼ਟ ਪ੍ਰਧਾਨ ਨੂੰ ਆਪਣਾ ਪ੍ਰਧਾਨ ਨਹੀਂ ਮੰਨਦੀ। ਮੈਂ ਆਪਣੇ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਲਈ ਖੜ੍ਹੀ ਹਾਂ, ਜਿਨ੍ਹਾਂ ਨੂੰ ਉਸ ਦੀ ਨਾਕਾਬਲੀਅਤ ਅਤੇ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਠੇਸ ਪਹੁੰਚੀ ਹੈ। ਮੈਂ ਉਸ ਨੂੰ ਪ੍ਰਧਾਨ ਵਜੋਂ ਸਵੀਕਾਰ ਕਰਨ ਤੋਂ ਇਨਕਾਰ ਕਰਦੀ ਹਾਂ। ਮੈਂ ਹੈਰਾਨ ਹਾਂ ਕਿ CM ਉਸ ਨੂੰ ਕਿਉਂ ਬਚਾਅ ਰਹੇ ਹਨ :
ਮੁੱਖ ਮੰਤਰੀ ਦੀ ਚੁੱਪ ‘ਤੇ ਸਵਾਲ :
ਮੈਡਮ ਸਿੱਧੂ ਨੇ ਆਪਣੇ ਇਸ ਬਿਆਨ ਵਿੱਚ CM ‘ਤੇ ਵੀ ਨਿਸ਼ਾਨਾ ਸਾਧਿਆ ਹੈ, ਜਿਨ੍ਹਾਂ ‘ਤੇ ਉਨ੍ਹਾਂ ਨੇ ਪ੍ਰਧਾਨ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦੇ ਇਸ ਬਿਆਨ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਹੋਰ ਵੀ ਜ਼ਿਆਦਾ ਉਜਾਗਰ ਕਰ ਦਿੱਤਾ ਹੈ। ਰਾਜਨੀਤਿਕ ਮਾਹਿਰਾਂ ਅਨੁਸਾਰ, ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵੱਲੋਂ ਮੁਅੱਤਲ ਕੀਤੇ ਜਾਣ ਦੀ ਚਰਚਾ ਚੱਲ ਰਹੀ ਹੈ
ਰਾਜਨੀਤਿਕ ਪ੍ਰਤੀਕਰਮ :
ਸਿੱਧੂ ਦੇ ਇਸ ਬਗਾਵਤੀ ਸੁਰ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਭੂਚਾਲ ਆ ਗਿਆ ਹੈ। ਦੇਖਣਾ ਇਹ ਹੋਵੇਗਾ ਕਿ ਪਾਰਟੀ ਹਾਈਕਮਾਂਡ ਇਸ ਮਾਮਲੇ ‘ਤੇ ਕੀ ਰੁਖ ਅਖਤਿਆਰ ਕਰਦੀ ਹੈ ਅਤੇ ਕੀ ਰਾਜਾ ਵੜਿੰਗ ਇਸ ‘ਤੇ ਕੋਈ ਪਲਟਵਾਰ ਕਰਦੇ ਹਨ।


#navjotkaurisidhuonrajawarring #navjotsidhu #rajawarring #navjotkaursidhususpended #breakingnews #viralnews
