ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮਿਲਣ ਦਾ ਸਮਾਂ ਮਿਲ ਗਿਆ ਹੈ। ਸਿੱਧੂ 19 ਦਸੰਬਰ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣੀ ਪਤਨੀ ਡਾ. ਨਵਜੋਤ ਕੌਰ ਵਲੋਂ ਦਿੱਤੇ ਵਿਵਾਦਿਤ ਬਿਆਨ ਬਾਰੇ ਆਪਣਾ ਪੱਖ ਪੇਸ਼ ਕਰਨਗੇ।
ਹਾਈਕਮਾਨ ਵਲੋਂ ਸੰਭਾਵਿਤ ਕਾਰਵਾਈ ਤੋਂ ਪਹਿਲਾਂ ਸਿੱਧੂ ਆਪਣੀ ਸਪਸ਼ਟੀਕਰਨ ਰੱਖਣਾ ਚਾਹੁੰਦੇ ਹਨ, ਜਿਸ ਲਈ ਇਹ ਮੁਲਾਕਾਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
