ਨਵਾਂਸ਼ਹਿਰ: ਨਵਾਂਸ਼ਹਿਰ ਦੇ ਮੁਸਪੁਰ ਬਾਜ਼ਾਰ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਘਟਨਾ ਦੌਰਾਨ ਇੱਕ ਗੈਂਗਸਟਰ ਅਤੇ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੁਲਿਸ ਵੱਲੋਂ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਕਲ ਸਵੇਰੇ ਪ੍ਰੈਸ ਕਾਨਫਰੰਸ ਕਰੇਗੀ ਪੁਲਿਸ
ਇਸ ਵਾਰਦਾਤ ਤੋਂ ਬਾਅਦ ਮੁਸਪੁਰ ਬਾਜ਼ਾਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਲੋਕਾਂ ਵਿੱਚ ਘਟਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ। ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ
