ਕੁਲਵਿੰਦਰ ਬਿੱਲਾ ਜੱਸ ਬਾਜਵਾ ਅਤੇ ਨੀਰੂ ਬਾਜਵਾ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਥੇ ਰੋਜ਼ਾਨਾ ਇਹ ਲੱਖਾਂ ਸੀਸ ਚੁਕਦੇ ਹਨ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਤੇ ਉਥੇ ਹੀ ਅੱਜ ਆਪਣੀ ਨਵੀਂ ਫ਼ਿਲਮ ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ ਦੀ ਕਾਮਯਾਬੀ ਦੀ ਅਰਦਾਸ ਕਰਨ ਵਾਸਤੇ ਪੰਜਾਬੀ ਅਦਾਕਾਰ ਕੁਲਵਿੰਦਰ ਬਿੱਲਾ ਅਤੇ ਜੱਸ ਬਾਜਵਾ ਅਤੇ ਨੀਰੂ ਬਾਜਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਹੈ ਫ਼ਿਲਮ ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ ਦੀ ਕਾਮਯਾਬੀ ਲਈ ਅਰਦਾਸ ਬੇਨਤੀ ਕੀਤੀ

ਫਿਲਮ ਵਿੱਚ ਇੱਕ ਵੱਡੀ ਅਤੇ ਨਿਪੁੰਨ ਸਟਾਰਕਾਸਟ ਸ਼ਾਮਲ ਹੈ ਜਿਸ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਰੁਪਿੰਦਰ ਰੂਪੀ, ਜੱਸ ਬਾਜਵਾ ਅਤੇ ਅਦਿਤੀ ਸ਼ਰਮਾ ਸ਼ਾਮਲ ਹਨ ਜੋ ਹਰ ਇੱਕ ਦੀ ਅਸਲੀਅਤ ਨਾਲ ਜੁੜੀਆਂ ਵੱਖੋ ਵੱਖਰੀਆਂ ਕਹਾਣੀਆਂ ਦਾ ਖੁਲਾਸਾ ਕਰਦੇ ਹਨ ਜੋ ਤਕਰੀਬਨ ਹਰ ਕੋਈ ਜੀ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਫਿਲਮ ‘ਚੱਲ ਜਿੰਦੀਏ’ ਦਾ ਟਰੇਲਰ ਹਾਲ ਹੀ ਚ ਰਿਲੀਜ਼ ਹੋਇਆ ਸੀ। ਇਸ ਫਿਲਮ ਦੇ ਟਰੇਲਰ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਹ ਕਹਾਣੀ ਹੈ ਪੰਜਾਬ ਛੱਡ ਪੈਸਾ ਕਮਾਉਣ ਗਏ ਪੰਜਾਬੀਆਂ ਦੀ। ਫਿਲਮ ‘ਚ ਇਹ ਦਿਖਾਇਆ ਗਿਆ ਹੈ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਲਾਈਫ ‘ਚ ਕਿੰਨੇ ਸੰਘਰਸ਼ ਹਨ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਏ ਤਾਂ ਇਹ ਫਿਲਮ 24 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ‘ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ ਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ

Tags :