New Zealand ਚ’ ਮੁੜ ਗੋਰਿਆਂ ਨੇ ਰੋਕਿਆ ਸਿੱਖਾਂ ਦਾ ਨਗਰ ਕੀਰਤਨ

ਟੌਰੰਗਾ : ਨਿਊਜ਼ੀਲੈਂਡ ਦੇ ਟੌਰੰਗਾ ਸ਼ਹਿਰ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਵਿਘਨ ਪਾਉਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਕੀਰਤਨ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਤਰਾਜ਼ਯੋਗ ਬੈਨਰ ਦਿਖਾਏ ਗਏ। ਇਸ ਘਟਨਾ ਕਾਰਨ ਦੁਨੀਆ ਭਰ ਵਿੱਚ ਬੈਠੇ ਸਿੱਖ ਭਾਈਚਾਰੇ ਅਤੇ ਸਥਾਨਕ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ

ਘਟਨਾ ਦਾ ਮੁੱਖ ਵੇਰਵਾ
ਨਗਰ ਕੀਰਤਨ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ’ਤੇ ਲਿਖਿਆ ਸੀ ‘THIS IS NZ NOT INDIA’ (ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ)। ਇਸ ਵਿਰੋਧ ਪ੍ਰਦਰਸ਼ਨ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ

ਪਹਿਲਾਂ ਵੀ ਵਾਪਰ ਚੁੱਕੀ ਹੈ ਅਜਿਹੀ ਘਟਨਾ
ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ 21 ਦਸੰਬਰ 2025 ਨੂੰ ਵੀ ਆਕਲੈਂਡ ਵਿੱਚ ਸਥਾਨਕ ਮਾਓਰੀ ਭਾਈਚਾਰੇ ਦੇ ਇੱਕ ਗਰੁੱਪ ਨੇ ਨਗਰ ਕੀਰਤਨ ਦਾ ਰਸਤਾ ਰੋਕਿਆ ਸੀ। ਉਸ ਸਮੇਂ ਵੀ: ਨਗਰ ਕੀਰਤਨ ਦੀ ਵਾਪਸੀ ਸਮੇਂ ਰਸਤਾ ਰੋਕ ਕੇ ਵਿਰੋਧ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ

ਸਿੱਖ ਆਗੂਆਂ ਅਤੇ ਅਕਾਲ ਤਖ਼ਤ ਵੱਲੋਂ ਪ੍ਰਤੀਕਿਰਿਆ
ਸਿੱਖ ਜਥੇਬੰਦੀਆਂ ਨੇ ਇਸ ਨੂੰ ਸਮਾਜਿਕ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਦੱਸਿਆ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ (ਕਾਰਜਕਾਰੀ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ): “ਅਸੀਂ ਨਿਊਜ਼ੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ। ਸਿੱਖ ਭਾਈਚਾਰੇ ਨੂੰ ਆਪਣੇ ਰਵਾਇਤੀ ਅਤੇ ਧਾਰਮਿਕ ਤਿਉਹਾਰ ਮਨਾਉਣ ਲਈ ਇੱਕ ਸੁਰੱਖਿਅਤ ਅਤੇ ਸਾਜ਼ਗਾਰ ਮਾਹੌਲ ਮਿਲਣਾ ਯਕੀਨੀ ਬਣਾਇਆ ਜਾਵੇ