ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਅੱਤਵਾਦੀ ਨੈੱਟਵਰਕ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਦਸ ਦਈਏ ਕਿ ਐੱਨਆਈਏ ਵੱਲੋਂ ਇਸ ਚਾਰਜਸ਼ੀਟ ਵਿੱਚ 4 ਲੋਕਾਂ ਦੇ ਨਾਂ ਦਰਜ ਕੀਤੇ ਗਏ ਹਨ, ਜੋ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਲਖਬੀਰ ਲੰਡਾ ਅਤੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮੰਨੇ ਜਾਣ ਵਾਲੇ ਦਰਮਨਜੀਤ ਕਾਹਲੋ ‘ਤੇ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਦੇ ਦੋਸ਼ ਹਨ।