OSD ਰਾਜਬੀਰ ਘੁੰਮਣ ਵੱਲੋਂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਦਾ ਦਿੱਤਾ ਅਲਟੀਮੇਟਮ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕਾਨੂੰਨੀ ਵਿਵਾਦ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਘੁੰਮਣ ਨੇ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਗਈਆਂ ਪੋਸਟਾਂ ਅਤੇ ਉਨ੍ਹਾਂ ਵਿੱਚ ਲਗਾਏ ਗਏ ਦੋਸ਼ਾਂ ਨੂੰ ਨਿਰਾਧਾਰ ਤੇ ਮਾਨਹਾਨੀਕਾਰਕ ਕਰਾਰ ਦਿੱਤਾ ਹੈ

ਕਾਨੂੰਨੀ ਨੋਟਿਸ ਰਾਹੀਂ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਤੋਂ ਮੰਗ ਕੀਤੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਵਿਵਾਦਿਤ ਸੋਸ਼ਲ ਮੀਡੀਆ ਪੋਸਟਾਂ ਨੂੰ ਹਟਾਉਣ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਲਈ ਵੀ ਕਿਹਾ ਗਿਆ

ਘੁੰਮਣ ਨੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ ਬਿਕਰਮ ਮਜੀਠੀਆ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੇ ਨਾਲ-ਨਾਲ ਮਾਨਹਾਨੀ ਦੇ ਮਾਮਲੇ ਵਿੱਚ ਹਰਜਾਨੇ ਦੀ ਵਸੂਲੀ ਲਈ ਅਦਾਲਤ ਦਾ ਰੁਖ਼ ਵੀ ਉਹ ਕਰ ਸਕਦੇ ਨੇ