ਬੇਅਦਬੀ ਮਾਮਲੇ ਚ SIT ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, ਸੋਮਵਾਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਵਿੱਚ ਚਰਚਿਤ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। SIT ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ

ਤੁਹਾਨੂੰ ਦਸਦੀਏ ਇਹ ਕਾਰਵਾਈ BJP ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਤੇਜ਼ ਹੋਈ ਹੈ। ਸੂਤਰਾਂ ਅਨੁਸਾਰ, ਸਾਂਪਲਾ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨਾਲ ਮਿਲ ਕੇ ਰਾਜਪਾਲ ਨੂੰ ਦਿੱਤੇ ਗਏ ਇੱਕ ਪ੍ਰਤੀਨਿਧ ਮੰਡਲ ਦੇ ਪੱਤਰ ‘ਤੇ ਆਪਣੇ ਦਸਤਖਤ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਉਣ ਦਾ ਫੈਸਲਾ ਲਿਆ ਹੈ

ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਦਰਸ਼ਨਕਾਰੀਆਂ ‘ਤੇ ਕਾਰਵਾਈ ਕਰਨ ਤੋਂ ਪਹਿਲਾਂ ਤਤਕਾਲੀਨ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀਜੀਪੀ ਦੀ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨਾਲ ਗੱਲਬਾਤ ਹੋਈ ਸੀ

ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ OSD ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਉੱਥੋਂ ਹਟਾਉਣ ਦੇ ਆਦੇਸ਼ ਰਾਤ ਦੇ ਸਮੇਂ ਦਿੱਤੇ ਗਏ ਸਨ

SIT ਹੁਣ ਇਨ੍ਹਾਂ ਸਾਰੇ ਤੱਥਾਂ ਅਤੇ ਦਸਤਾਵੇਜ਼ਾਂ ਨੂੰ ਆਧਾਰ ਬਣਾ ਕੇ ਸੁਖਬੀਰ ਬਾਦਲ ਤੋਂ ਸਵਾਲ-ਜਵਾਬ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਬਾਜ਼ਾਰ ਗਰਮ ਹੈ ਅਤੇ ਹਰ ਕਿਸੇ ਦੀ ਨਜ਼ਰ ਸੋਮਵਾਰ ਨੂੰ ਹੋਣ ਵਾਲੀ ਪੁੱਛਗਿੱਛ ‘ਤੇ ਟਿਕੀ ਹੋਈ ਹੈ