ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਸੂਬੇ ਦੇ 75 ਅਧਿਆਪਕਾਂ ਨੂੰ ‘ਰਾਜ ਅਧਿਆਪਕ ਪੁਰਸਕਾਰ-2026’ ਨਾਲ ਸਨਮਾਨਿਤ ਕਰੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ।
ਸਨਮਾਨਿਤ ਹੋਣ ਵਾਲੇ ਅਧਿਆਪਕਾਂ ਦੀ ਸ਼੍ਰੇਣੀਵਾਰ ਵੰਡ ਹੇਠ ਲਿਖੇ ਅਨੁਸਾਰ ਹੈ:
- ਰਾਜ ਅਧਿਆਪਕ ਪੁਰਸਕਾਰ: 55
- ਯੰਗ ਅਧਿਆਪਕ ਪੁਰਸਕਾਰ: 10
- ਵਿਸ਼ੇਸ਼ ਅਧਿਆਪਕ ਪੁਰਸਕਾਰ: 4
- ਪ੍ਰਬੰਧਕੀ ਪੁਰਸਕਾਰ: 6
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਅਧਿਆਪਕਾਂ ਦੇ ਬਹੁਮੁੱਲੇ ਯੋਗਦਾਨ ਨੂੰ ਬਣਦਾ ਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਨ ਨਾਲ ਕੰਮ ਜਾਰੀ ਰੱਖਣ ਦੀ ਅਪੀਲ ਕੀਤੀ।
