ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਈ 10 ਸਾਲ ਦੀ ਸਜ਼ਾ

ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਨ੍ਹਾਂ ਦੇ ਸਹਿਯੋਗੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਇਮਰਾਨ ਖਾਨ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ ‘ਚ ਬੰਦ ਹਨ ਅਤੇ ਉਥੇ ਹੀ ਇਸ ਮਾਮਲੇ ਦਾ ਫੈਸਲਾ ਸੁਣਾਇਆ ਗਿਆ। ਇਮਰਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਦੇ ਖਿਲਾਫ ਸਿਫਰ ਦਾ ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਇਮਰਾਨ ਖਾਨ ‘ਤੇ ਟੌਪ ਸੀਕ੍ਰੇਟ ਜਾਣਕਾਰੀ ਦੀ ਨਿੱਜੀ ਵਰਤੋਂ ਕਰਨ ਦਾ ਦੋਸ਼ ਹੈ।

Tags :