ਪਪਲਪ੍ਰੀਤ ਨੂੰ ਅਸਾਮ ਲੈਕੇ ਰਵਾਨਾ ਹੋਈ ਅੰਮ੍ਰਿਤਸਰ ਦੀ ਪੁਲਸ, ਬੀਤੇ ਦਿਨ ਕੱਥੂਨੰਗਲ ਤੋਂ ਕੀਤਾ ਸੀ ਗ੍ਰਿਫ਼ਤਾਰ

ਅਮ੍ਰਿਤਪਾਲ ਦੇ ਸਭ ਤੋਂ ਕਰੀਬੀ ਸਾਥੀ ਅਤੇ ਉਸ ਦੇ ਮੀਡੀਆ ਐਡਵਾਈਜ਼ਰ ਪਪਲਪ੍ਰੀਤ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਸ ਦੇਰ ਰਾਤ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਤੋਂ ਡਿੱਬੜਗੜ ਲਈ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਅੰਮ੍ਰਿਤਸਰ ਦੀ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਪਪਲਪ੍ਰੀਤ ਸਿੰਘ ਨੇ ਕਿਹਾ ਕਿ ‘ ਉਹ ਚੜਦੀ ਕਲਾ ਵਿਚ ਹੈ ਅਤੇ ਉਸ ਨੂੰ ਪੁਲਿਸ ਨੇ ਬੀਤੇ ਦਿਨ ਕਥੂਨੰਗਲ ਤੋਂ ਹੀ ਗ੍ਰਿਫਤਾਰ ਕੀਤਾ ਸੀ’। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਸਭ ਤੋਂ ਕਰੀਬੀ ਮੰਨਿਆ ਜਾਂਦਾ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪਪਲਪ੍ਰੀਤ ਦੇ ਕੋਲੋਂ ਹੁਣ ਅੰਮ੍ਰਿਤਪਾਲ ਦੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

Tags :