ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ ਹੈ।

ਅਦਾਲਤ ਵੱਲੋਂ ਬੰਟੀ ਰੋਮਾਣਾ ਨੂੰ 14 ਦਿਨ ਲਈ ਨਿਆਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਏ ਗਏ। ਇਸਤੋਂ ਬਾਅਦ ਪੁਲਿਸ ਨੇ ਅਕਾਲੀ ਆਗੂ ਨੂੰ ਰੋਪੜ ਦੇ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ।

Tags :